Retour

Explorez tous les épisodes du podcast Audio Gurbani - Daily Podcast

Plongez dans la liste complète des épisodes de Audio Gurbani - Daily Podcast . Chaque épisode est catalogué accompagné de descriptions détaillées, ce qui facilite la recherche et l'exploration de sujets spécifiques. Suivez tous les épisodes de votre podcast préféré et ne manquez aucun contenu pertinent.

Rows per page:

1–50 of 1,871

TitreDateDurée
Jan 05 | 2024 | Hukamnama Sahib | ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥05 Jan 202500:06:15

ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ 


ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇਮਾਇਆ ਦੇ ਫੁਰਨੇ ਨਹੀਂ ਉਠਦੇ।੧।ਰਹਾਉ।

ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ। (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ(ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ) , ਹੁਣ ਪਤਾ ਹੀ ਨਹੀਂ ਕਿ ਉਹ ਤ੍ਰਿਸ਼ਨਾ ਦੀ ਅਵਾਜ਼ ਕਿੱਥੇਜਾ ਗੁੰਮ ਹੋਈ ਹੈ।੧।

(ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ।੨।

ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ। ਹੇ ਕਬੀਰ! ਆਖ-ਹੁਣ ਮੈਂ ਗੋਬਿੰਦ ਨਾਲਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ।੩।੧੧।

ਸ਼ਬਦ ਦਾ ਭਾਵ: ਜਿਤਨਾ ਚਿਰ ਸਰੀਰ ਨਾਲ ਮੋਹ ਹੈ, ਦੇਹ-ਅੱਧਿਆਸ ਹੈ, ਉਤਨਾ ਚਿਰ ਮਨ ਵਿਚ ਖਿੱਝ ਪੈਦਾ ਹੋਣ ਦੇ ਕਾਰਨ ਬਣਦੇਹੀ ਰਹਿੰਦੇ ਹਨ, ਮੱਥੇ ਵੱਟ ਪੈਂਦੇ ਹੀ ਰਹਿੰਦੇ ਹਨ। ਪਰ ਗੁਰੂ ਦੀ ਸ਼ਰਨ ਪੈ ਕੇ ਨਾਮ ਜਪਿਆਂ ਇਹ ਤ੍ਰਿਊੜੀ ਮੁੱਕ ਜਾਂਦੀ ਹੈ।

BILAAVAL:

The illusion of birth and death is gone; I lovingly focus on the Lord of the Universe. In my life, I am absorbed in deep silent meditation; the Guru’s Teachings have awakened me. || 1 || Pause || The sound made from bronze, that sound goes into the bronze again. But when the bronze is broken, O Pandit, O religious scholar, where does the sound go then? || 1 || I gaze upon the world, the confluence of the three qualities; God is awake and aware in each and every heart. Such is the understanding revealed to me; within my heart, I have become a detached renunciate. || 2 || I have come to know my own self, and my light has merged in the Light. Says Kabeer, now I know the Lord of the Universe, and my mind is satisfied. || 3 || 11 ||

Jan 04 | 2024 | Hukamnama Sahib | ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ 04 Jan 202500:08:12

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥


ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ।

ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧।

ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨।

ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩।

ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫।


RAAMKALEE, FIFTH MEHL:

God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 ||

Jan 03 | 2024 | Hukamnama Sahib |  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥03 Jan 202500:07:04

  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥

ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ।

ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧।

ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨।

ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩।

ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧।


SORAT’H, FIFTH MEHL, THIRD HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 ||

Jan 02 | 2025| Hukamnama Sahib | ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥02 Jan 202500:07:39

ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥ ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥ ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥ ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥ ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥


ਵੀਰਵਾਰ, ੧੯ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੯੫੪)


ਪੰਜਾਬੀ ਵਿਆਖਿਆ:


ਸਲੋਕ ਮਃ ੨ ॥


ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।ਜਿਸ ਮਨੁੱਖ ਨੂੰ ਮਾਲਕ-ਪ੍ਰਭੂ ਨੇ ਆਪ ਅੰਨ੍ਹਾ ਕਰ ਦਿੱਤਾ ਹੈ ਉਹ ਤਾਂ ਹੀ ਸੁਜਾਖਾ ਹੋ ਸਕਦਾ ਹੈ ਜੇ ਪ੍ਰਭੂ ਆਪ (ਸੁਜਾਖਾ) ਬਣਾਏ, (ਨਹੀਂ ਤਾਂ, ਅੰਨ੍ਹਾ ਮਨੁੱਖ ਤਾਂ) ਜਿਹੋ ਜਿਹੀ ਸਮਝ ਰੱਖਦਾ ਹੈ ਉਸੇ ਤਰ੍ਹਾਂ ਕਰੀ ਜਾਂਦਾ ਹੈ ਭਾਵੇਂ ਉਸ ਨੂੰ ਕੋਈ ਸੌ ਵਾਰੀ ਸਮਝਾਏ । ਜਿਸ ਮਨੁੱਖ ਦੇ ਅੰਦਰ ‘ਨਾਮ’-ਰੂਪ ਪਦਾਰਥ ਦੀ ਸੋਝੀ ਨਹੀਂ ਓਥੇ ਆਪਾ-ਭਾਵ ਦੀ ਵਰਤੋਂ ਹੋ ਰਹੀ ਸਮਝੋ, (ਕਿਉਂਕਿ) ਹੇ ਨਾਨਕ! ਗਾਹਕ ਜਿਸ ਸਉਦੇ ਨੂੰ ਪਛਾਣ ਹੀ ਨਹੀਂ ਸਕਦਾ ਉਸ ਨੂੰ ਉਹ ਵਿਹਾਵੇ ਕਿਵੇਂ? ।੨।ਜੋ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਨੇਤ੍ਰ-ਹੀਣ ਹੋ ਗਿਆ ਉਸ ਨੂੰ ਅਸੀਂ ਅੰਨ੍ਹਾ ਨਹੀਂ ਆਖਦੇ, ਹੇ ਨਾਨਕ! ਉਹ ਮਨੁੱਖ ਅੰਨ੍ਹਾ ਕਿਹਾ ਜਾਂਦਾ ਹੈ ਜੋ ਰਜ਼ਾ ਨੂੰ ਸਮਝਦਾ ਨਹੀਂ ।੩।(ਮਨੁੱਖਾ-) ਸਰੀਰ ਦੇ ਅੰਦਰ (ਮਨੁੱਖ ਦਾ ਹਿਰਦਾ-ਰੂਪ) ਜਿਸ ਪ੍ਰਭੂ ਦਾ ਕਿਲ੍ਹਾ ਹੈ ਗੜ੍ਹ ਹੈ ਉਹ ਪ੍ਰਭੂ ਸਾਰੇ ਦੇਸ ਦੇਸਾਂਤਰਾਂ ਵਿਚ ਮੌਜੂਦ ਹੈ, ਸਾਰੇ ਜੀਵਾਂ ਦੇ ਅੰਦਰ ਪਰਵੇਸ਼ ਕਰ ਕੇ ਉਸ ਨੇ ਆਪ ਹੀ (ਜੀਵਾਂ ਦੇ ਅੰਦਰ) ਤਾੜੀ ਲਾਈ ਹੋਈ ਹੈ (ਉਹ ਆਪ ਹੀ ਜੀਵਾਂ ਦੇ ਅੰਦਰ ਟਿਕਿਆ ਹੋਇਆ ਹੈ) । ਪ੍ਰਭੂ ਨੇ ਆਪ ਹੀ ਸ੍ਰਿਸ਼ਟੀ ਸਾਜੀ ਹੈ ਤੇ ਆਪ ਹੀ (ਉਸ ਸ੍ਰਿਸ਼ਟੀ ਵਿਚ ਉਸ ਨੇ ਆਪਣੇ ਆਪ ਨੂੰ) ਲੁਕਾਇਆ ਹੋਇਆ ਹੈ । ਉਸ ਪ੍ਰਭੂ ਦੀ ਸੂਝ ਸਤਿਗੁਰੂ ਦੇ ਹੁਕਮ ਵਿਚ ਤੁਰਿਆਂ ਆਉਂਦੀ ਹੈ (ਤਾਂ ਹੀ) ਸੱਚਾ ਪ੍ਰਭੂ ਪਰਗਟ ਹੁੰਦਾ ਹੈ ।ਹੈ ਤਾਂ ਹਰ ਥਾਂ ਸੱਚਾ ਪ੍ਰਭੂ ਆਪ ਹੀ ਆਪ, ਪਰ ਇਹ ਸਮਝ ਸਤਿਗੁਰੂ ਦੀ ਰਾਹੀਂ ਹੀ ਪੈਂਦੀ ਹੈ ।੧੬।

English Translation:


SHALOK, SECOND MEHL:


He is truly blind, who follows the way shown by the blind man. O Nanak, why should the one who can see, get lost? Do not call them blind, who have no eyes in their face. They alone are blind, O Nanak, who wander away from their Lord and Master. || 1 || SECOND MEHL: One whom the Lord has made blind — the Lord can make him see again. He acts only as he knows, although he may be spoken to a hundred times. Where the real thing is not seen, self-conceit prevails there — know this well. O Nanak, how can the purshaser purchase the real thing, if he cannot recognize it? || 2 || SECOND MEHL: How can someone be called blind, if he was made blind by the Lord’s Command? O Nanak, one who does not understand the Hukam of the Lord’s Command should be called blind. || 3 || PAUREE: Deep within the body is the fortress of the Lord, and all lands and countries. He Himself sits in primal, profound Samaadhi; He Himself is all-pervading. He Himself created the Universe, and He Himself remains hidden within it. Serving the Guru, the Lord is known, and the Truth is revealed. He is True, the Truest of the True; the Guru has imparted this understanding. || 16 ||


Thursday, 19th Poh (Samvat 556 Nanakshahi)

Jan 01 | 2025 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥01 Jan 202500:03:52

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 

Dec 31 | 2024 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 31 Dec 202400:10:55

 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 

 (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥  (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥  ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ।੧।

ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥  ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ! ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ।੧।

ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥  (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥ 

(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ।੩।

SHALOK, THIRD MEHL:

He acts according to pre-ordained destiny, written by the Creator Himself. Emotional attachment has drugged him, and he has forgotten the Lord, the treasure of virtue. Don’t think that he is alive in the world — he is dead, through the love of duality. Those who do not meditate on the Lord, as Gurmukh, are not permitted to sit near the Lord. They suffer the most horrible pain and suffering, and neither their sons nor their wives go along with them. Their faces are blackened among men, and they sigh in deep regret. No one places any reliance in the self-willed manmukhs; trust in them is lost. O Nanak, the Gurmukhs live in absolute peace; the Naam, the Name of the Lord, abides within them. || 1 || THIRD MEHL: They alone are relatives, and they alone are friends, who, as Gurmukh, join together in love. Night and day, they act according to the True Guru’s Will; they remain absorbed in the True Name. Those who are attached to the love of duality are not called friends; they practice egotism and corruption. The self-willed manmukhs are selfish; they cannot resolve anyone’s affairs. O Nanak, they act according to their pre-ordained destiny; no one can erase it. || 2 || PAUREE: You Yourself created the world, and You Yourself arranged the play of it. You Yourself created the three qualities, and fostered emotional attachment to Maya. He is called to account for his deeds done in egotism; he continues coming and going in reincarnation. The Guru instructs those whom the Lord Himself blesses with Grace. I am a sacrifice to my Guru; forever and ever, I am a sacrifice to Him. || 3||

Dec 30 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ 30 Dec 202400:08:14

BILAAVAL, FOURTH MEHL:

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 ||

ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

Dec 29 | 2024 | Hukamnama Sahib | ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥29 Dec 202400:14:50

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ  ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥ ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥ ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥ ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥ ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥ ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥ ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥ ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥

WADAHANS, FIRST MEHL:

The One who creates and dissolves the world — that Lord and Master alone knows His creative power. Do not search for the True Lord far away; recognize the Word of His Shabad in each and every heart. Recognize the True Word of the Shabad, and do not think that the Lord is far away; He created this creation. Meditating on the Naam, the Name of the Lord, peace is obtained; without the Naam, it is a losing game. The One who established the Universe — He alone knows the Way; what can anyone say? The One who established the world cast the net over it; accept Him as your Lord and Master. || 1 || O Baba, they have come, and now they must get up and depart; this world is only a way-station. Upon each and every head, the True Lord writes their destiny of pain and pleasure, according to their past actions. He bestows pain and pleasure, according to the deeds done; the record of these actions stays with the soul. They do those deeds which the Creator Lord causes them to do; they attempt no other actions. The Lord Himself is detached, while the world is entangled in conflict; by His Command, He emancipates it. They may put this off today, but tomorrow they are seized by death; in love with duality, they practice corruption. || 2 || The path of death is dark and dismal; the way cannot be seen. There is no water, no quilt or mattress, and no food there. There is no food there, no honor or water, no clothes or decorations. The chain is put around one’s neck, and the Messenger of Death standing over his head strikes him; he cannot see the door of his home. The seeds planted on this path do not sprout; bearing the load of sin on his head, he regrets and repents. Without the True Lord, no one is his friend; reflect upon this as true. || 3 || O Baba, they alone are known to weep and wail, who meet together and weep, chanting the Praises of the Lord. Defrauded by Maya and worldly affairs, the weepers weep. They weep for the sake of worldly affairs, and they do not wash off their own filth; the world is a dream. Like the juggler, deceiving by his tricks, one is deluded by egotism, falsehood and illusion. The Lord Himself reveals the Path; He Himself is the Doer of deeds. Those who are imbued with the Naam are protected by the Perfect Guru. O Nanak, they merge in celestial bliss. || 4 || 4 ||

Dec 28 | 2024 | Hukamnama Sahib | ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ 28 Dec 202400:08:02

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥

ਸ਼ਨਿਚਰਵਾਰ, ੧੪ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੬੧੫)

ਪੰਜਾਬੀ ਵਿਆਖਿਆ: ਸੋਰਠਿ ਮਹਲਾ ੫ ॥

(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ । (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕੋ੍ਰਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ । (ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤਿ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ । ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ । (ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ । ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ । ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ।੨। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ । (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ ।੩। ਹੇ ਨਾਨਕ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ । ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ ।੪।੧੨।੨੩।

English Translation: 

SORAT’H, FIFTH MEHL: 

Sing the Glorious Praises of the Perfect, Imperishable Lord, and the poison of sexual desire and anger shall be burnt away. You shall cross over the awesome, arduous ocean of fire, in the Saadh Sangat, the Company of the Holy. || 1 || The Perfect Guru has dispelled the darkness of doubt. Remember God with love and devotion; He is near at hand. || Pause || Drink in the sublime essence, the treasure of the Name of the Lord, Har, Har, and your mind and body shall remain satisfied. The Transcendent Lord is totally permeating and pervading everywhere; where would He come from, and where would He go? || 2 || One whose mind is filled with the Lord, is a person of meditation, penance, self-restraint and spiritual wisdom, and a knower of reality. The Gurmukh obtains the jewel of the Naam; his efforts come to perfect fruition. || 3 || All his struggles, sufferings and pains are dispelled, and the noose of death is cut away from him. Says Nanak, God has extended His Mercy, and so his mind and body blossom forth. || 4 || 12 || 23 ||

Saturday, 14th Poh (Samvat 556 Nanakshahi)

ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ Translation Hukamnama Sahib 27 Dec 202400:04:58

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।
 ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।SHALOK THIRD MEHL:Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

Dec 27 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥27 Dec 202400:03:52

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨।
 ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।SHALOK THIRD MEHL:Those who turn their faces away from the True Guru, suffer in sorrow and bondage. Again and again, they are born only to die; they cannot meet their Lord. The disease of doubt does not depart, and they find only pain and more pain. O Nanak, if the Gracious Lord forgives, then one is united in Union with the Word of the Shabad. || 1 || THIRD MEHL: Those who turn their faces away from the True Guru, shall find no place of rest or shelter. They wander around from door to door, like a woman forsaken, with a bad character and a bad reputation. O Nanak, the Gurmukhs are forgiven, and united in Union with the True Guru. || 2 || PAUREE: Those who serve the True Lord, the Destroyer of ego, cross over the terrifying world-ocean. Those who chant the Name of the Lord, Har, Har, are passed over by the Messenger of Death. Those who meditate on the Lord, go to His Court in robes of honor. They alone serve You, O Lord, whom You bless with Grace. I sing continually Your Glorious Praises, O Beloved; as Gurmukh, my doubts and fears have been dispelled. || 7 ||

Dec 26 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ 26 Dec 202400:05:14

   ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥ 

ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ।

(ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧।

ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।

ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ।੩।

ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ! ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ।੪।੫।੧੬।

SORAT’H, FIFTH MEHL:

As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord. || 1 || This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. || 2 || The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. || 3 || As is the hunger, so is the fulfiller; He is the Lord and Master of all hearts. Nanak thirsts for the Blessed Vision of the Lord’s Darshan; he has met God, the Inner-knower, the Searcher of hearts. || 4 || 5 || 16 ||


Dec 25 | 2024 | Hukamnama Sahib | ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥25 Dec 202400:06:56

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ।

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨।

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩।

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

Sorth Third Mahal

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||


ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥24 Dec 202400:07:49

 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ ॥੩॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ ॥ ਦੁਰਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥੪॥੧॥੨॥

ਮੰਗਲਵਾਰ, ੧੦ ਪੋਹ (ਸੰਮਤ ੫੫੬ ਨਾਨਕਸ਼ਾਹੀ)

(ਅੰਗ: ੪੯੫)

ਪੰਜਾਬੀ ਵਿਆਖਿਆ:

ਗੂਜਰੀ ਮਹਲਾ ੫ ਚਉਪਦੇ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸ਼ਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੇ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ ।੧।ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ ਰੱਖ । (ਮੈਂ ਵੇਖਦਾ ਹਾਂ ਕਿ) ਕੋ੍ਰੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੇਰਾ ਸੱਚਾ) ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) ।੧।ਰਹਾਉ।ਹੇ ਭਾਈ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖ਼ਲਾਸੀ ਨਹੀਂ ਪਾ ਸਕਦਾ । ਹੇ ਭਾਈ! ਤੁਸੀ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) ।੨।ਹੇ ਭਾਈ! ਲੋਕ ਅਠਾਹਠ ਤੀਰਥਾਂ ਦੇ ਇਸ਼ਨਾਨ ਕਰ ਕੇ, ਤੇ, ਸਾਰੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ ।੩।ਹੇ ਨਾਨਕ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੇਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।

English Translation: 

GUJRI, FIFTH MEHL, CHAU-PADAS, SECOND HOUSE: 

ONE UNIVERSAL CREATOR GOD. BY THE GRACE OF THE TRUE GURU:

They perform the four rituals and six religious rites; the world is engrossed in these. They are not cleansed of the filth of their ego within; without the Guru, they lose the game of life. || 1 || O my Lord and Master, please, grant Your Grace and preserve me. Out of millions, hardly anyone is a servant of the Lord. All the others are mere traders. || 1 || Pause || I have searched all the Shaastras, the Vedas and the Simritees, and they all affirm one thing: without the Guru, no one obtains liberation; see, and reflect upon this in your mind. || 2 || Even if one takes cleansing baths at the sixty-eight sacred shrines of pilgrimage, and wanders over the whole planet, and performs all the rituals of purification day and night, still, without the True Guru, there is only darkness. || 3 || Roaming and wandering around, I have travelled over the whole world, and now, I have arrived at the Lord’s Door. The Lord has eliminated my evil-mindedness, and enlightened my intellect; O servant Nanak, the Gurmukhs are saved. || 4 || 1 || 2 ||

Tuesday, 10th Poh (Samvat 556 Nanakshahi)

(Page: 495)


Dec 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥23 Dec 202400:08:12

 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥ 

ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।ਰਹਾਉ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧।

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।੩।

ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।੪।੫।l


SORAT’H, FIFTH MEHL:

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 || I am a sacrifice to my True Guru. I am at peace in this world, and I shall be in celestial peace in the next; my home is filled with bliss. || Pause || He is the Inner-knower, the Searcher of hearts, the Creator, my Lord and Master. I have become fearless, attached to the Guru’s feet; I take the Support of the Name of the One Lord. || 2 || Fruitful is the Blessed Vision of His Darshan; the Form of God is deathless; He is and shall always be. He hugs His humble servants close, and protects and preserves them; their love for Him is sweet to Him. || 3 || Great is His glorious greatness, and wondrous is His magnificence; through Him, all affairs are resolved. Nanak has met with the Perfect Guru; all his sorrows have been dispelled. || 4 || 5 ||

Dec 22 | 2024 | Hukamnama Sahib |ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ 22 Dec 202400:03:09

   ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ 

JAITSREE, NINTH MEHL:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।


Dec 21 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ 21 Dec 202400:07:58

 ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲ੍ਹ੍ਹੀ ਅਨੂਪਾ ॥੧॥ ਰਹਾਉ ॥ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਨ ਜਾਇ ਵਡਿਆਈ ॥ ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥ ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ ॥ ਊਚਨ ਊਚਾ ਬੀਚੁ ਨ ਖੀਚਾ ਹਉ ਤੇਰਾ ਤੂੰ ਮੋਰਾ ॥੨॥ ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ ॥ ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥ ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ ॥ ਅੰਤ ਨ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥

ਅਰਥ: ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ, ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ।੧।ਰਹਾਉ।

(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ।੧।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ 'ਮੈਂ ਮੈਂ' ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ। ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ। (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ-ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ।੨।

(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ। ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ।੩।

ਹੇ ਨਾਨਕ! ਆਖ-(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ, ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੯੭।

ਨੋਟ: ਇਸ ਸੰਗ੍ਰਹ ਵਿਚ ੩੦ ਸ਼ਬਦ ਹਨ। ਸਿਰਲੇਖ ਦੱਸਦਾ ਹੈ ਕਿ ਇਹ ਚਉਪਦੇ ਅਤੇ ਦੁਪਦੇ ਰਲੇ ਹੋਏ ਹਨ। ਇਹਨਾਂ ਵਿਚੋਂ ਪਹਿਲੇ ੨ ਚਉਪਦੇ ਹਨ (ਚਾਰ ਬੰਦਾਂ ਵਾਲੇ ਸ਼ਬਦ) , ਬਾਕੀ ਦੇ ੨੮ ਦੁਪਦੇ (ਦੋ ਬੰਦਾਂ ਵਾਲੇ ਸ਼ਬਦ) ਹਨ। ਅਗਲਾ ਸ਼ਬਦ ਚਉਪਦੇ ਹੈ। ਅਗਾਂਹ ਦੁਪਦੇ ਸ਼ੁਰੂ ਹੋ ਜਾਣਗੇ।

English Translation: 

RAAG BILAAVAL, FIFTH MEHL, CHAU-PADAS AND DU-PADAS, SEVENTH HOUSE: 

ONE UNIVERSAL CREATOR GOD.  BY THE GRACE OF THE TRUE GURU:


The Shabad, the Word of the True Guru, is the light of the lamp. It dispels the darkness from the body-mansion, and opens the beautiful chamber of jewels.  || 1 ||  Pause  ||   I was wonderstruck and astonished, when I looked inside; I cannot even describe its glory and grandeur. I am intoxicated and enraptured with it, and I am wrapped in it, through and through.  || 1 ||   No worldly entanglements or snares can trap me, and no trace of egotistical pride remains. You are the highest of the high, and no curtain separates us; I am Yours, and You are mine.  || 2 ||   The One Creator Lord created the expanse of the one universe; the One Lord is unlimited and infinite. The One Lord pervades the one universe; the One Lord is totally permeating everywhere; the One Lord is the Support of the breath of life.  || 3 ||   He is the most immaculate of the immaculate, the purest of the pure, so pure, so pure. He has no end or limitation; He is forever unlimited. Says Nanak, He is the highest of the high.  || 4 || 1 || 87 ||

Dec 20 | 2024 | Hukamnama Sahib | ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥20 Dec 202400:05:14

   ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ 

ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Dec 19 | 2024 | Hukamnama Sahib | ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ 19 Dec 202400:05:22

  ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥


ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||

Dec 18 | 2024 | Hukamnama Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ 18 Dec 202400:04:46

 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭|

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||


Dec 17 | 2024 | Hukamnama Sahib | ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥17 Dec 202400:11:57

  ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ kਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥ ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥ 


ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ। ਹੇ ਭਾਈ! ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ।੬।

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ। (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ।੭।

ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤਿ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤਿ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ। ਹੇ ਨਾਨਕ! ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ।੮।੨।

SORAT’H, THIRD MEHL, DU-TUKAS:

He Himself forgives the worthless, O Siblings of Destiny; He commits them to the service of the True Guru. Service to the True Guru is sublime, O Siblings of Destiny; through it, one’s consciousness is attached to the Lord’s Name. || 1 || The Dear Lord forgives, and unites with Himself. I am a sinner, totally without virtue, O Siblings of Destiny; the Perfect True Guru has blended me. || Pause || So many, so many sinners have been forgiven, O beloved one, by contemplating the True Word of the Shabad. They got on board the boat of the True Guru, who carried them across the terrifying world-ocean, O Siblings of Destiny. || 2 || I have been transformed from rusty iron into gold, O Siblings of Destiny, united in Union with the Guru, the Philosopher’s Stone. Eliminating my self-conceit, the Name has come to dwell within my mind, O Siblings of Destiny; my light has merged in the Light. || 3 || I am a sacrifice, I am a sacrifice, O Siblings of Destiny, I am forever a sacrifice to my True Guru. He has given me the treasure of the Naam; O Siblings of Destiny, through the Guru’s Teachings, I am absorbed in celestial bliss. || 4 || Without the Guru, celestial peace is not produced, O Siblings of Destiny; go and ask the spiritual teachers about this. Serve the True Guru forever, O Siblings of Destiny, and eradicate self-conceit from within. || 5 || Under Guru’s Instruction, the Fear of God is produced, O Siblings of Destiny; true and excellent are the deeds done in the Fear of God. Then, one is blessed with the treasure of the Lord’s Love, O Siblings of Destiny, and the Support of the True Name. || 6 || I fall at the feet of those who serve their True Guru, O Siblings of Destiny. I have fulfilled my life, O Siblings of Destiny, and my family has been saved as well. || 7 || The True Word of the Guru’s Bani, and the True Word of the Shabad, O Siblings of Destiny, are obtained only by Guru’s Grace. O Nanak, with the Name of the Lord abiding in one’s mind, no obstacles stand in one’s way, O Siblings of Destiny. || 8 || 2 ||


Dec 16| 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥16 Dec 202400:18:24

  


SORTH THIRD MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:

You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 || O Dear Lord, this is Your Glory. You preserve the honor of Your devotees, O Lord Master; Your devotees seek Your Sanctuary. || Pause || The Messenger of Death cannot touch Your devotees; death cannot even approach them. The Name of the Lord alone abides in their minds; through the Naam, the Name of the Lord, they find liberation. Wealth and all the spiritual powers of the Siddhis fall at the feet of the Lord’s devotees; they obtain peace and poise from the Guru. || 2 || The self-willed manmukhs have no faith; they are filled with greed and self-interest. They are not Gurmukh — they do not understand the Word of the Shabad in their hearts; they do not love the Naam, the Name of the Lord. Their masks of falsehood and hypocrisy shall fall off; the self-willed manmukhs speak with insipid words. || 3 || You are pervading through Your devotees, O Dear God; through Your devotees, You are known.All the people are enticed by Maya; they are Yours, Lord — You alone are the Architect of Destiny. Overcoming my egotism and quieting the desires within my mind, I have come to realize the Word of the Guru’s Shabad. || 4 || God automatically does the work of those who love the Name of the Lord. By Guru’s Grace, he ever dwells in their minds, and He resolves all their affairs. Whoever challenges them is destroyed; they have the Lord God as their Savior. || 5 || Without serving the True Guru, no one finds the Lord; the self-willed manmukhs die crying out in pain. They come and go, and find no place of rest; in pain and suffering, they perish. But one who becomes Gurmukh drinks in the Ambrosial Nectar, and is easily absorbed in the True Name. || 6 || Without serving the True Guru, one cannot escape reincarnation, even by performing numerous rituals. Those who read the Vedas, and argue and debate without the Lord, lose their honor. True is the True Guru, and True is the Word of His Bani; in the Guru’s Sanctuary, one is saved. || 7 || Those whose minds are filled with the Lord are judged as true in the Court of the Lord; they are hailed as true in the True Court. Their praises echo throughout the ages, and no one can erase them. Nanak is forever a sacrifice to those who enshrine the Lord within their hearts. || 8 || 1 ||

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧||

Dec 15 | 2024 | Hukamnama Sahib | ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥15 Dec 202400:07:26

 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥

ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ।

(ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧।

ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨।

ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯।

Sorath fifth mehal ||

When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥14 Dec 202400:05:40

  ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।

ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।

ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।

BAARAH MAAHAA ~ THE TWELVE MONTHS: MAAJH, FIFTH MEHL, FOURTH HOUSE:ONE UNIVERSAL CREATOR GOD. BY THE GRACE OF THE TRUE GURU:

In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||


Dec 14 | 2024 | Hukamnama Sahib | .ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥14 Dec 202400:11:54

  

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।SHALOK, THIRD MEHL:ਹੇ ਪੰਡਿਤ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖ਼ਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨਿ੍ਹਆਂ ਨੂੰ ਕੋਈ ਸਮਝ ਨਹੀਂ ਆਉਂਦੀ। (ਪਰ) ਹੇ ਪੰਡਿਤ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਹੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ।ਹੇ ਪਿਆਰੇ ਹਰੀ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ ਰਾਹ ਪੁੱਛਾਂ। ਜੋ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖ਼ਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ। ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ। ਮੈਂ ਸਦਾ ਪਿਆਰਾ ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ।ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ ਬਖ਼ਸ਼ੀ ਹੈ।੧੨।Great men speak the teachings by relating them to individual situations, but the whole world shares in them. One who becomes Gurmukh knows the Fear of God, and realizes his own self. If, by Guru’s Grace, one remains dead while yet alive, the mind becomes content in itself. Those who have no faith in their own minds, O Nanak — how can they speak of spiritual wisdom? || 1 || THIRD MEHL: Those who do not focus their consciousness on the Lord, as Gurmukh, suffer pain and grief in the end. They are blind, inwardly and outwardly, and they do not understand anything. O Pandit, O religious scholar, the whole world is fed for the sake of those who are attuned to the Lord’s Name. Those who praise the Word of the Guru’s Shabad, remain blended with the Lord. O Pandit, O religious scholar, no one is satisfied, and no one finds true wealth through the love of duality. They have grown weary of reading scriptures, but still, they do not find contentment, and they pass their lives burning, night and day. Their cries and complaints never end, and doubt does not depart from within them. O Nanak, without the Naam, the Name of the Lord, they rise up and depart with blackened faces. || 2 || PAUREE: O Beloved, lead me to meet my True Friend; meeting with Him, I shall ask Him to show me the Path. I am a sacrifice to that Friend, who shows it to me. I share His Virtues with Him, and meditate on the Lord’s Name. I serve my Beloved Lord forever; serving the Lord, I have found peace. I am a sacrifice to the True Guru, who has imparted this understanding to me. || 12 ||

Dec 13 | 2024 | Hukamnama Sahib | ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥13 Dec 202400:07:56

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥

ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ 

ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧।

ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ।

ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨।

ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩।

ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨।

ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।

RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:

When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||


Dec 12 | 2024 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥12 Dec 202400:06:17

RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Dec 11 | 2024 | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥Dec | 2024 | 11 Dec 202400:06:17

RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ।ਰਹਾਉ।(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ।੧।(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਹੇ ਦਾਸ ਕਬੀਰ! ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ।੨।੧੦।ਸ਼ਬਦ ਦਾ ਭਾਵ: ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ।੧੦।O Saints, my windy mind has now become peaceful and still. It seems that I have learned something of the science of Yoga. || Pause || The Guru has shown me the hole, through which the deer carefully enters. I have now closed off the doors, and the unstruck celestial sound current resounds. || 1 || The pitcher of my heart-lotus is filled with water; I have spilled out the water, and set it upright. Says Kabeer, the Lord’s humble servant, this I know. Now that I know this, my mind is pleased and appeased. || 2 || 10 ||

Dec 10 | 2024 | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥10 Dec 202400:08:30

  ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ।

ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧।

(ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ।

ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨।

ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।

O Mohan-Prabhu! Just as a woman separated from her husband wears necklaces, kajal, clothes, jewels, (but because of separation) she does not get sleep, (waiting for her husband) she is always sad and sad, ( And the friend asks -) O sister! When will my husband) come home (Likewise, O Mohan! I am not at peace after parting from you). 1. Stay.

O Mohan Prabhu! I bow down to Gurmukh Suhagan, resting (my) head on his feet (asking-) O sister! Give me the beautiful Lal Mila (tell me) when he will come to my heart-house. 1.

(Suhagan says-) Hey friend! Listen, I am listening to you about meeting Mohan-Prabhu. Remove all ego (from within yourself). Then you will find that beautiful red in your heart-house. (By seeing Him in the heart-house) Then you should sing the Hari-guna that creates happiness and joy, and meditate on that Lord who is only joy in the form of joy.

Hey sister! Nanak has come to (that Guru's) court, (having come to the Guru's court) I (Nanak in the heart-house itself) have found the beautiful red. 2.


Hey sister! Now) Mohan Prabhu is giving me darshan, now (born from the attachment of maya) I feel sweet, all my desire for maya is gone. Now I have rested in spiritual stability. The words of praise of the Lord are dear to me. Hey sister! Now I have found the beautiful red mohan. Stay second. 1.128.

Dec 09 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥09 Dec 202400:17:31

  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

ਅਰਥ: ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।

ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ।

ਹੇ ਨਾਨਕ! ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧।

ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ) ।

ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ। ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ।

ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।

ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।

ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ।੨।

ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।

ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ। ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ। (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ। ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ। ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।

ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ।੩।




Dec 08 | 2024 | Hukamnama Sahib | ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥08 Dec 202400:03:09

   ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ 

JAITSREE, NINTH MEHL:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. || 1 || Pause || I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. || 1 || I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. || 2 || I have no merit, and I know nothing about meditation or austerities; what should I do now? O Nanak, I am exhausted; I seek the shelter of Your Sanctuary; O God, please bless me with the gift of fearlessness. || 3 || 2 ||

ਅਰਥ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ।੧।ਰਹਾਉ।

ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ।੧।

ਹੇ ਭਾਈ! ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ।੨।

ਹੇ ਨਾਨਕ! ਆਖ-ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਹੇ ਪ੍ਰਭੂ! ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ।੩।੨।


Dec 07 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥07 Dec 202400:03:52

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Dec 06 | 2024 | Hukamnama Sahib | ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥06 Dec 202400:04:16

  ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥

ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ ਇੱਜ਼ਤ ਹੈ। ਜੋ ਕੁਝ ਪਰਮਾਤਮਾ ਦੀ ਰਜ਼ਾ ਵਿਚ ਹੁੰਦਾ ਹੈ, ਸੇਵਕ ਉਸ ਨੂੰ (ਸਿਰ-ਮੱਥੇ ਤੇ) ਮੰਨਦਾ ਹੈ।੧।ਰਹਾਉ।

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਭਾਗ (ਜਾਗ ਪਏ) ਉਸ ਨੂੰ ਪਿਆਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ। ਉਸ ਮਨੁੱਖ ਦਾ (ਫਿਰ) ਸਦਾ ਦਾ ਕੰਮ ਹੀ ਜਗਤ ਵਿਚ ਇਹ ਬਣ ਜਾਂਦਾ ਹੈ ਕਿ ਉਹ ਹੋਰਨਾਂ ਨੂੰ ਹਰਿ-ਨਾਮ ਦ੍ਰਿੜ੍ਹ ਕਰਾਂਦਾ ਹੈ ਜਪਾਂਦਾ ਹੈ (ਜਪਣ ਲਈ ਪ੍ਰੇਰਨਾ ਕਰਦਾ ਹੈ) ।੧।

ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਜਿਸ ਮਨੁੱਖ ਦੇ ਪਾਸ ਹੈ, ਉਹੀ ਪੂਰਾ ਸਾਹੂਕਾਰ ਹੈ। ਉਹ ਮਨੁੱਖ ਹਰਿ-ਨਾਮ ਸਿਮਰਨ ਨੂੰ ਹੀ ਆਪਣਾ ਅਸਲੀ ਵਿਹਾਰ ਸਮਝਦਾ ਹੈ, ਨਾਮ ਦਾ ਹੀ ਉਸ ਨੂੰ ਆਸਰਾ ਰਹਿੰਦਾ ਹੈ, ਨਾਮ ਦੀ ਹੀ ਉਹ ਖੱਟੀ ਖੱਟਦਾ ਹੈ।੨।੬।੩੭।

DHANASAREE MEHLA ll5ll

My Guru gives the Naam, the Name of the Lord, to those who have such karma written on their foreheads.

He implants the Naam, and inspires us to chant the Naam; this is Dharma, true religion, in this world. ||1||

The Naam is the glory and greatness of the Lord's humble servant.

The Naam is his salvation, and the Naam is his honor; he accepts whatever comes to pass. ||1||Pause||

That humble servant, who has the Naam as his wealth, is the perfect banker.

The Naam is his occupation, O Nanak, and his only support; the Naam is the profit he earns. ||2||6||37||

Dec 05 | 2024 | Hukamnama Sahib | ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ 05 Dec 202400:09:07

  ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥

ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

 ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧।

ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।


ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨।


ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।



ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।


This world (meaning, every living being) (this thing becomes 'mine', this thing becomes 'mine'-this) is so stuck in the unknown that it is not trying to live. Those who walk on the words of Satguru, they learn the way of life, those who attach their mind to the Lord's feet, understand, they live forever, (because) O Nanak! Faced with the Guru, Lord Lord of Mercy comes to dwell in the mind and Gurmukhs reach that state where the mind is not swayed by material things. 1.


Those people who are infatuated with Maya, who are infatuated with the love of Maya, never wake up (from this oblivion), they have anxiety and conflict in their minds, they have brought this burden of the world's lamps on their heads. has happened The habit of the people who follow their own mind is that they never think about the Gur Shabad. O Nanak! They have not been blessed with the name of God, they are lost in birth and life kills them and destroys them (ie, they are always suffering from the hands of death). 2.

stanza Take care of yourself, then there is no one else. The decision is to do whatever you want to do. Tadhu akasu na patalu hai na trai loi ॥ Then you are self-deprecating. Jiu tisu bhavai tivai kare tisu binu avaru na koi.1.


Dec 04 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥04 Dec 202400:03:52

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ 

ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।

(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Dec 02 | 2024 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥02 Dec 202400:06:40

  The daily Hukamnama Sahib from Sri Darbar Sahib Amritsar including English and Punjabi translation audio  

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥ਅਰਥ: ਹੇ ਮੇਰੇ ਪਾਤਿਸ਼ਾਹ! ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ।ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ) । ਹੇ ਪਾਤਿਸ਼ਾਹ! ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧।ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ।੩।ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ।੪।੭।੧੩।DHANAASAREE, FOURTH MEHL:O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all; O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. || 4 || 7 || 13 ll 

Dec 01 | 2024 | Hukamnama Sahib | ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ||01 Dec 202400:05:07

   ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ 

ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ।੧।ਰਹਾਉ।

ਹੇ ਭਾਈ! ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤਿ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ।੧।

ਹੇ ਭਾਈ! ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ।੨।੩।

BAIRAAREE, FOURTH MEHL:

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. || 1 || Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. || 1 || The Lord Himself directs the evolution of the world of the five elements; He Himself infuses the five senses into it. O servant Nanak, the Lord Himself unites us with the True Guru; He Himself resolves the conflicts. || 2 || 3 ||


Nov 30 | 2024 | Hukamnama Sahib | ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥30 Nov 202400:04:56

 ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ 

ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ।੧।

(ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ।੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ! ਆਖ-) ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ) । ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ।੨।੨੧।੪੯।

SORAT’H, FIFTH MEHL:

My True Guru is my Savior and Protector. Showering us with His Mercy and Grace, God extended His Hand, and saved Hargobind, who is now safe and secure. || 1 || Pause || The fever is gone — God Himself eradicated it, and preserved the honor of His servant. I have obtained all blessings from the Saadh Sangat, the Company of the Holy; I am a sacrifice to the True Guru. || 1 || God has saved me, both here and hereafter. He has not taken my merits and demerits into account. Your Word is eternal, O Guru Nanak; You placed Your Hand of blessing upon my forehead. || 2 || 21 || 49 ||


Nov 29 | 2024 | ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥29 Nov 202400:17:19

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ। ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।੨। 

Nov 28 | Hukamnama Sahib | ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥28 Nov 202400:04:27

 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।

ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।

ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।

DHANAASAREE, FIFTH MEHL:

People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||


Nov 27 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ 27 Nov 202400:08:00

  

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ 

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ।੨੬||

SHALOK, FOURTH MEHL:

He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||


Nov 26 | 2024 | Hukamnama Sahib | ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ 26 Nov 202400:04:57

  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ 

ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।

ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।

ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

DHANAASAREE, FIFTH MEHL:

You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||

Nov 25 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥25 Nov 202400:17:31

  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥ 

Sukhmani Sahib Recite 24 Nov 202402:07:33

ਗਉੜੀ ਸੁਖਮਨੀ ਮਃ ੫ ॥

ਇਸ ਬਾਣੀ ਦਾ ਨਾਮ ਹੈ 'ਸੁਖਮਨੀ' ਅਤੇ ਇਹ ਗਉੜੀ ਰਾਗ ਵਿਚ ਦਰਜ ਹੈ। ਇਸ ਦੇ ਉਚਾਰਨ ਵਾਲੇ ਗੁਰੂ ਅਰਜਨੁ ਸਾਹਿਬ ਜੀ ਹਨ। 

ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਆਦਿ ਗੁਰਏ ਨਮਹ ॥ ਜੁਗਾਦਿ ਗੁਰਏ ਨਮਹ ॥ ਸਤਿਗੁਰਏ ਨਮਹ ॥ ਸ੍ਰੀ ਗੁਰਦੇਵਏ ਨਮਹ ॥੧॥

ਅਰਥ:  (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।1। 

ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥ ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ {ਪੰਨਾ

ਅਰਥ:  ਮੈਂ (ਅਕਾਲ ਪੁਰਖ ਦਾ ਨਾਮ) ਸਿਮਰਾਂ ਤੇ ਸਿਮਰ ਸਿਮਰ ਕੇ ਸੁਖ ਹਾਸਲ ਕਰਾਂ; (ਇਸ ਤਰ੍ਹਾਂ) ਸਰੀਰ ਵਿਚ (ਜੋ) ਦੁੱਖ ਬਿਖਾਂਧ (ਹਨ ਉਹਨਾਂ ਨੂੰ) ਮਿਟਾ ਲਵਾਂ। 

ਜਿਸ ਇਕ ਜਗਤ ਪਾਲਕ (ਹਰੀ) ਦਾ ਨਾਮ ਅਨੇਕਾਂ ਤੇ ਅਣਗਿਣਤ (ਜੀਵ) ਜਪਦੇ ਹਨ, ਮੈਂ (ਭੀ ਉਸ ਨੂੰ) ਸਿਮਰਾਂ। 

ਵੇਦਾਂ ਪੁਰਾਨਾਂ ਤੇ ਸਿਮ੍ਰਿਤੀਆਂ ਨੇ ਇਕ ਅਕਾਲ ਪੁਰਖ ਦੇ ਨਾਮ ਨੂੰ ਹੀ ਸਭ ਤੋਂ ਪਵਿੱਤ੍ਰ ਨਾਮ ਮੰਨਿਆ ਹੈ। 

ਜਿਸ (ਮਨੁੱਖ) ਦੇ ਜੀ ਵਿਚ (ਅਕਾਲ ਪੁਰਖ ਅਪਨਾ ਨਾਮ) ਥੋੜਾ ਜਿਹਾ ਭੀ ਵਸਾਉਂਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਹੋ ਸਕਦੀ। 

(ਹੇ ਅਕਾਲ ਪੁਰਖ!) ਜੋ ਮਨੁੱਖ ਤੇਰੇ ਦੀਦਾਰ ਦੇ ਚਾਹਵਾਨ ਹਨ, ਉਹਨਾਂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਨਾਨਕ ਨੂੰ (ਸੰਸਾਰ ਸਾਗਰ ਤੋਂ) ਬਚਾ ਲਵੋ।1। 

ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥

ਅਰਥ:  ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। 

ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥

ਅਰਥ:  ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। 

ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ। 

ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। 

ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ) ; (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ, ਉਸ ਨੂੰ) ਹੇ ਨਾਨਕ! ਅਕਾਲ ਪੁਰਖ ਦੇ ਪਿਆਰ ਵਿਚ (ਹੀ) (ਦੁਨੀਆ ਦੇ) ਸਾਰੇ ਖ਼ਜ਼ਾਨੇ (ਪ੍ਰਤੀਤ ਹੁੰਦੇ ਹਨ) ।2। 

ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥

Nov 24 | 2024 | Hukamnama Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥24 Nov 202400:04:46

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥

ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ) , ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ (ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ।੧।ਰਹਾਉ।

(ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ। ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ।੧।

ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ।੨।੧੭।

DHANAASAREE, FIFTH MEHL:

I have fallen in love with the Lord. My True Guru is always my help and support; He has torn down the banner of pain. || 1 || Pause || Giving me His hand, He has protected me as His own, and removed all my troubles. He has blackened the faces of the slanderers, and He Himself has become the help and support of His humble servant. || 1 || The True Lord and Master has become my Saviour; hugging me close in His embrace, He has saved me. Nanak has become fearless, and he enjoys eternal peace, singing the Glorious Praises of the Lord. || 2 || 17 ||


Nov 23 | 2024 | Hukamnama Sahib | ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥23 Nov 202400:11:25

 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ 

ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।

ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ 

ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ 

ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।

ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥ 


ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।

O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||,

SHALOK, THIRD MEHL:

Nov 21 | 2024 | Hukamnama Sahib | ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥22 Nov 202400:15:56

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥


DHANAASAREE, FIFTH MEHL, SIXTH HOUSE, ASHTAPADEES:

ONE UNIVERSAL CREATOR GOD. BY THE GRACE OF THE TRUE GURU:

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. || 1 || I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.” || 1 || Pause || I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. || 2 || I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? || 3 || In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. || 4 || I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. || 5 || One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. || 6 || One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. || 7 || When the Lord, my King, is totally pleased with mme, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak has found peace. || 8 || My Yatra, my life pilgrimage, has become fruitful, fruitful, fruitful. My comings and goings have ended, since I met the Holy Saint. || 1 || Second Pause || 1 || 3 ||

Nov 22 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ 22 Nov 202400:05:33

  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

Nov 20 | 2024 | ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥20 Nov 202400:09:47

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥


ਅਰਥ: ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼। ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ।ਰਹਾਉ।
ਹੇ ਪਿਆਰੇ ਪ੍ਰਭੂ ਜੀ! ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ। ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ। ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ।੧।
ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ। ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ।੨।
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ। ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ। ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩।
ਪਰ, ਹੇ ਭਾਈ! ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ। ਹੇ ਨਾਨਕ! ਆਖ-) ਹੇ ਭਾਈ! ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ।੪।੪।
SORAT’H, THIRD MEHL:
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||

Nov 19 | 2024 | Hukamnama Sahib | ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥19 Nov 202400:08:58

 ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ 

ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।

ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।

SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:

My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||


© My Podcast Data · Projet indépendant · Données issues d'Apple & Spotify