Audio Gurbani - Daily Podcast – Détails, épisodes et analyse

Détails du podcast

Informations techniques et générales issues du flux RSS du podcast.

Audio Gurbani - Daily Podcast

Audio Gurbani - Daily Podcast

Gurjit Singh Jhampur

Religion & Spiritualité

Fréquence : 1 épisode/1j. Total Éps: 1871

Spotify for Podcasters
Welcome to Audio Gurbani - Daily Podcast
Site
RSS
Apple

Classements récents

Dernières positions dans les classements Apple Podcasts et Spotify.

Apple Podcasts

  • 🇬🇧 Grande Bretagne - spirituality

    05/01/2025
    #82
  • 🇨🇦 Canada - spirituality

    07/12/2024
    #89
  • 🇬🇧 Grande Bretagne - spirituality

    02/12/2024
    #87
  • 🇨🇦 Canada - spirituality

    01/12/2024
    #89
  • 🇬🇧 Grande Bretagne - spirituality

    21/11/2024
    #88
  • 🇬🇧 Grande Bretagne - spirituality

    03/11/2024
    #90
  • 🇨🇦 Canada - spirituality

    17/10/2024
    #89
  • 🇨🇦 Canada - spirituality

    13/09/2024
    #62
  • 🇨🇦 Canada - spirituality

    09/09/2024
    #71
  • 🇨🇦 Canada - spirituality

    02/09/2024
    #69

Spotify

    Aucun classement récent disponible



Qualité et score du flux RSS

Évaluation technique de la qualité et de la structure du flux RSS.

See all
Qualité du flux RSS
À améliorer

Score global : 52%


Historique des publications

Répartition mensuelle des publications d'épisodes au fil des années.

Episodes published by month in

Derniers épisodes publiés

Liste des épisodes récents, avec titres, durées et descriptions.

See all

Aug 31 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

Saison 1 · Épisode 1671

samedi 31 août 2024Durée 05:35

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||


Aug 30 | 2024 | Hukamnama Sahib | ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

Saison 1 · Épisode 1670

vendredi 30 août 2024Durée 06:51

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ।
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧।
ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨।
ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩।
ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦।
DHANAASAREE, FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

Aug 23 | 2024 | Hukamnama Sahib | ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥

Saison 1 · Épisode 1660

vendredi 23 août 2024Durée 07:44

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥

ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। 

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। 

ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। 

ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। 

ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2।

O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay.

(There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1.

That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2.

Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3.


Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2.

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

Saison 1 · Épisode 815

mercredi 31 juillet 2024Durée 07:10

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥  ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 ||


Feb 15,2022 Hukamnama Sahib

Saison 1 · Épisode 715

mardi 15 février 2022Durée 06:44

The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥  ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧। TILANG, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||

Feb 14,2022 Hukamnama Sahib

Saison 1 · Épisode 714

lundi 14 février 2022Durée 03:01

The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥  ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ। ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧। ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭। DHANAASAREE, FIFTH MEHL: One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

Feb 13,2022 Hukamnama Sahib

Saison 1 · Épisode 713

dimanche 13 février 2022Durée 19:18

The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥  ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ। ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲ

Feb 12,2022 Hukamnama Sahib

Saison 1 · Épisode 712

samedi 12 février 2022Durée 05:14

The daily Hukamnama Sahib from Sri Darbar Sahib Amritsar translated by Gurjit Singh Jhampur whatsapp+15106578205 including Punjabi and English audio.ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||

Feb 11,2022 Hukamnama Sahib

Saison 1 · Épisode 711

vendredi 11 février 2022Durée 03:54

The Daily Hukamnama Sahib from Sri Darbar Sahib Amritsar translated by Gurjit Singh Jhampur whatsapp +15106578205 in English and Punjabi audioਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। TODEE, FIFTH MEHL: My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

Feb 10,2022 Hukamnama Sahib

Saison 1 · Épisode 710

jeudi 10 février 2022Durée 18:24

The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥ ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ। ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧। ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩। ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪। ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ

Podcasts Similaires Basées sur le Contenu

Découvrez des podcasts liées à Audio Gurbani - Daily Podcast . Explorez des podcasts avec des thèmes, sujets, et formats similaires. Ces similarités sont calculées grâce à des données tangibles, pas d'extrapolations !
Le Super Daily
Build Your Tribe | Grow Your Business with Social Media
The Chalene Show | Diet, Fitness & Life Balance
Küchen-Funk
ISO400 - Analoge Fotografie zum Hören
Rice To Meet You
Red Pill Your Healthcast
Pain Free Birth
The Art of Homemaking
Rooted Agritourism
© My Podcast Data