Explore every episode of the podcast Audio Gurbani - Daily Podcast
| Title | Pub. Date | Duration | |
|---|---|---|---|
| Aug 31 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ | 31 Aug 2024 | 00:05:35 | |
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 || | |||
| Aug 30 | 2024 | Hukamnama Sahib | ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ | 30 Aug 2024 | 00:06:51 | |
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ | |||
| Aug 23 | 2024 | Hukamnama Sahib | ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ | 23 Aug 2024 | 00:07:44 | |
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੇ ਜਗਜੀਵਨ ਨਦਰਿ ਕਰਹੁ ਨਿਸਤਾਰਾ ॥੪॥੨॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ।1। ਰਹਾਉ। (ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ।1। ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ।2। ਵੱਡੇ ਵੱਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ।3। ਹੇ ਨਾਨਕ! (ਅਰਦਾਸ ਕਰ =) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ! ਹੇ ਬੇਅੰਤ! ਹੇ ਜੂਨ-ਰਹਿਤ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ! ਹੇ ਜਗਤ ਦੇ ਜੀਵਨ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ।4।2। O beloved, support of my life! Don't forget me. You are the one whose devotion is always worshiped by the great ancestors, who is worshiped by the wisdom given by the Rishi Muni Guru. Always remember.1. Stay. (There is a story in the Puranas that the Vedas were composed by Brahma (the learned people) in a sweet tone from the mouth to the throat. Read daily, that Brahma was born from the cowl growing from the breath of Vishnu (on his birth-father To find the end of nature, I went with him, kept coming and going in darkness with him for many ages, but he Couldn't find the end of.1. That Lord is so big that the sun and the moon are like lamps in his glorious world, all His light is widespread in the world. If a person follows the path shown by his Guru and attains it day and night, he becomes one with a pure life. The man who follows his mind spends the night of his life in the darkness (of ignorance).2. Great yogis (relying on their own efforts) bring about samadhi and try to conquer the mind (but If a person focuses only on his own efforts, that inner light cannot be seen by his eyes. (The person who faces the Guru) the Guru stops the conflict in his mind, the Guru's presence within him Sweet devotion is felt in the form of words, the light of God awakens within it.3. Hey Nanak! (Pray =) O destroyer of gods and humans! O infinite! O June-free! And the immense Lord who resides in the stable palace! O life of the world! (Please grant me) may I reside in steadfastness. Cross my boat with an eye of mercy. 4.2. | |||
| ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ | 31 Jul 2024 | 00:07:10 | |
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || | |||
| Feb 15,2022 Hukamnama Sahib | 15 Feb 2022 | 00:06:44 | |
The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
| |||
| Feb 14,2022 Hukamnama Sahib | 14 Feb 2022 | 00:03:01 | |
The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।ਰਹਾਉ।
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।੧।
ਹੇ ਭਾਈ! ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।੨।੧੯।੪੭।
DHANAASAREE, FIFTH MEHL:
One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||
| |||
| Feb 13,2022 Hukamnama Sahib | 13 Feb 2022 | 00:19:18 | |
The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audioਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਅਰਥ: ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ।ਰਹਾਉ।
ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ bkਹਨ। ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ।੧।
ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ। ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ। ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ।੨।
ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ।੩।
ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ।੪।
ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ। ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ।੫।
ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ। (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ।੬।
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ। ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ।੭।
ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ। ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ।੮।
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ। ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ। ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ।੯।
ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ। ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ।੧੦।
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ। ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲ
| |||
| Feb 12,2022 Hukamnama Sahib | 12 Feb 2022 | 00:05:14 | |
The daily Hukamnama Sahib from Sri Darbar Sahib Amritsar translated by Gurjit Singh Jhampur whatsapp+15106578205 including Punjabi and English audio.ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
| |||
| Feb 11,2022 Hukamnama Sahib | 11 Feb 2022 | 00:03:54 | |
The Daily Hukamnama Sahib from Sri Darbar Sahib Amritsar translated by Gurjit Singh Jhampur whatsapp +15106578205 in English and Punjabi audioਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
TODEE, FIFTH MEHL:
My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
| |||
| Feb 10,2022 Hukamnama Sahib | 10 Feb 2022 | 00:18:24 | |
The daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
ਅਰਥ: ਹੇ ਹਰੀ! ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ। ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।ਰਹਾਉ।
ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ। ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ। ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ।੧।
ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ। ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ।੨।
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ। ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ। ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ।੩।
ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ। ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ।੪।
ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ। ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ।੫। ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ।੬।
ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ
| |||
| Feb 09,2022 Hukamnama Sahib | 09 Feb 2022 | 00:05:12 | |
The daily Hukamnama Sahib from Sri Darbar Sahib Amritsar translated by Gurjit Singh Jhampur including Punjabi and English audio.ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥
ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।
ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪ੍ਰਭੂ ਦੇ ਗੁਣ ਗਾਂਦਾ ਹੈ, ਉਸ ਨੇ (ਮਾਨੋ) ਕਈ ਕਿਸਮਾਂ ਦੇ (ਵੰਨ ਸੁਵੰਨੇ) ਕੱਪੜੇ ਪਹਿਨ ਲਏ ਹਨ (ਤੇ ਉਹ ਇਹਨਾਂ ਸੋਹਣੀਆਂ ਪੁਸ਼ਾਕਾਂ ਦਾ ਆਨੰਦ ਮਾਣ ਰਿਹਾ ਹੈ) ।੨।
ਹੇ ਭਾਈ! ਜੇਹੜਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਮਿਲਾਪ ਦਾ ਰਾਹ ਤੱਕਦਾ ਰਹਿੰਦਾ ਹੈ, ਉਹ (ਮਾਨੋ) ਹਾਥੀ ਰਥਾਂ ਘੋੜਿਆਂ ਦੀ ਸਵਾਰੀ (ਦਾ ਸੁਖ ਮਾਣ ਰਿਹਾ ਹੈ) ।੩।
ਹੇ ਨਾਨਕ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ ਹੈ, ਉਸ ਦਾਸ ਨੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਲੱਭ ਲਿਆ ਹੈ।੪।੨।੫੬।
DHANAASAREE, FIFTH MEHL:
I am satisfied and satiated, eating the food of Truth. With my mind, body and tongue, I meditate on the Naam, the Name of the Lord. || 1 || Life, spiritual life, is in the Lord. Spiritual life consists of chanting the Lord’s Name in the Saadh Sangat, the Company of the Holy. || 1 || Pause || He is dressed in robes of all sorts, if he sings the Kirtan of the Lord’s Glorious Praises, day and night. || 2 || He rides upon elephants, chariots and horses, if he sees the Lord’s Path within his own heart. || 3 || Meditating on the Lord’s Feet, deep within his mind and body, slave Nanak has found the Lord, the treasure of peace. || 4 || 2 || 56 ||
| |||
| Feb 08,2022 Hukamnama Sahib | 08 Feb 2022 | 00:12:06 | |
The Daily Hukamnama Sahib from Sri Darbar Sahib Amritsar translated by Gurjit Singh Jhampur (whatsapp 0015106578205)in English and Punjabi audioਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥
ਅਰਥ: ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।
ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ।ਰਹਾਉ।
ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ) , ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ।੨।
ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩।
ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ। ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ।੪।ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ। ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ।੫।
ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ। ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।੬।
ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ। ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ।੭।
ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ। ਪਰ, ਹੇ ਨਾਨਕ! ਆਖ-ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ।੮।
ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ। ਰਹਾਉ ਦੂਜਾ।੧।੩।
SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times.
| |||
| Feb 07,2022 Hukamnama Sahib | 07 Feb 2022 | 00:08:22 | |
The Daily Hukamnama Sahib from Sri Darbar Sahib Amritsar translated by Gurjit Singh Jhampur in English and Punjabi audioਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧।
ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।
ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨।
ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩।
(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪।
ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫।
ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩।
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
| |||
| Feb 06,2022 Hukamnama Sahib | 06 Feb 2022 | 00:05:33 | |
The Daily Hukamnama Sahib from Sri Darbar Sahib Amritsar translated by Gurjit Singh Jhampur (whatsapp +15106578205) in English and Punjabi ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥
ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।
ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ।
ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩।
SHALOK
He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
| |||
| ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ | 31 Jul 2024 | 00:05:03 | |
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || | |||
| Feb 05,2022 Hukamnama Sahib | 05 Feb 2022 | 00:06:28 | |
The Daily Hukamnama Sahib from Sri Darbar Sahib Amritsar translated by Gurjit Singh Jhampur in English and Punjabi,ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।
ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।
(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।
ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
SORAT’H, FIFTH MEHL:
Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||
| |||
| ਸਭਾ ਪਿੰਡ ਝਾਮਪੁਰ ਸਭਾ | 04 Feb 2022 | 01:49:41 | |
ਬਾਬਾ ਗੁਰਦਿਆਲ ਦਾਸ ਜੀ ਤੇ ਬਾਬਾ ਗੁਰਚਰਨ ਦਾਸ ਜੀ ਦੀ ਬਰਸੀ ਤੇ ਦੀਵਾਨ
| |||
| Feb 04,2022 Hukamnama Sahib | 04 Feb 2022 | 00:04:13 | |
The Daily Hukamnama Sahib from Sri Darbar Sahib Amritsar including translation in English and Punjabi audio translated by Gurjit Singh Jhampur whatsapp Number +15106578205. ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜਾ ਸਕਦੀ। ਜੇ ਤੇਰੀ ਕਿਰਪਾ ਹੋਵੇ, ਤਾਂ ਮੈਨੂੰ ਤੇਰੀ ਸਿਫ਼ਤਿ-ਸਾਲਾਹ ਮਿਲ ਜਾਏ।੧।ਰਹਾਉ।
ਹੇ ਭਾਈ! ਹੁਕੂਮਤ, ਧਨ, ਤੇ, ਅਨੇਕਾਂ ਪਦਾਰਥਾਂ ਦੇ ਸੁਆਦ-ਇਹ ਸਾਰੇ ਰੁੱਖ ਦੀ ਛਾਂ ਵਰਗੇ ਹਨ (ਸਦਾ ਇੱਕ ਥਾਂ ਟਿਕੇ ਨਹੀਂ ਰਹਿ ਸਕਦੇ) । ਮਨੁੱਖ (ਇਹਨਾਂ ਦੀ ਖ਼ਾਤਰ) ਸਦਾ ਹੀ ਕਈ ਤਰੀਕਿਆਂ ਨਾਲ ਦੌੜ-ਭੱਜ ਕਰਦਾ ਰਹਿੰਦਾ ਹੈ, ਪਰ ਉਸ ਦੇ ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ।੧।
ਹੇ ਨਾਨਕ! ਆਖ-(ਹੇ ਭਾਈ!) ਜੇ ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਕੁਝ ਹੋਰ ਹੋਰ ਹੀ ਮੰਗਦਾ ਰਹਾਂ, ਤਾਂ ਇਹ ਸਾਰੀ ਗੱਲ ਕੱਚੀ ਹੈ। ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ, (ਤਾ ਕਿ) ਮੇਰਾ ਮਨ (ਦੁਨੀਆ ਵਾਲੀ ਦੌੜ-ਭੱਜ ਤੋਂ) ਟਿਕਾਣਾ ਹਾਸਲ ਕਰ ਸਕੇ।੨।੧।੯।
TODEE, FIFTH MEHL, SECOND HOUSE, DU-PADAS:
ONE UNIVERSAL CREATOR GOD. BY THE GRACE OF THE TRUE GURU:
I beg for the Gift of Your Name, O my Lord and Master. Nothing else shall go along with me in the end; by Your Grace, please allow me to sing Your Glorious Praises. || 1 || Pause || Power, wealth, various pleasures and enjoyments, all are just like the shadow of a tree. He runs, runs, runs around in many directions, but all of his pursuits are useless. || 1 || Except for the Lord of the Universe, everything he desires appears transitory. Says Nanak, I beg for the dust of the feet of the Saints, so that my mind may find peace and tranquility. || 2 || 1 || 6 ||
| |||
| Feb 03,2022 Hukamnama Sahib | 03 Feb 2022 | 00:08:58 | |
Please call on whatsapp Number +15106578205 to support The Daily Hukamnama Sahib from Sri Darbar Sahib Amritsar translated by Gurjit Singh Jhampur in English and Punjabi audio.ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥
ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।
ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।
ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।
ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।
SORAT’H, FOURTH MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||
| |||
| ਗੁਰਮੁੱਖ ਜੀਵਨ ਭਾਈ ਸਾਹਿਬ ਭਾਈ ਵੀਰ ਸਿੰਘ ਜੀ | 02 Feb 2022 | 03:58:37 | |
ਲੇਖਕ ਭਾਈ ਮਹਾ ਸਿੰਘ ਗਿਆਨੀ
| |||
| Transformation of my life | 02 Feb 2022 | 00:17:15 | |
This podcast is regarding transformation of my life when decided to analyze the truth.
| |||
| Feb 02,2022 Hukamnama Sahib | 02 Feb 2022 | 00:11:46 | |
The Daily Hukamnama Sahib from Sri Darbar Sahib Amritsar including translation by Gurjit Singh Jhampur in English and Punjabi audioਸਲੋਕ ਮਃ ੩ ॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
ਅਰਥ: ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਡੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸ਼ਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤਿ-ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ।੧।
ਮਃ ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥ ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥ ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥ ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥ ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
ਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ।
ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਨੂੰ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।
ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।
ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ,) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ।੨।
ਪਉੜੀ ॥ ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ ।
ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ। ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ।
ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ।
ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ। ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ। (ਪਰ ਸੰਸਾਰ ਇਸ ਰਸਤੇ ਪੈਂਦਾ ਨਹੀਂ) ।੪।
SHALOK, THIRD MEHL:
O mind, you have no faith, and you have not embraced love for the Celestial Lord. You do not enjoy the sublime taste of the Shabad — what Praises of the Lord will you stubborn-mindedly sing? O Nanak, one’s coming into the world is approved, if, as Gurmukh, he merges into the True Lord. || 1 || THIRD MEHL: The fool does not understand his own self; he annoys others with his speech. His underlying nature does not leave him; separated from the Lord, he is beaten. He has not changed and reformed himself in Fear of the True Guru, so that he might merge in the lap of God. Night and day, his doubts never stop; without the Word of the Shabad, he suffers in pain. Sexual desire, anger and greed are very powerful within; he passes his life constantly entangled in worldly affairs. His feet, hands, eyes and ears are exhausted; his day
| |||
| Feb 01,2022 Hukamnama Sahib | 01 Feb 2022 | 00:05:58 | |
The Daily Hukamnama Sahib from Sri Darbar Sahib Amritsar translated by Gurjit Singh Jhampur including Punjabi and English audio.ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥
ਆਸਾ ॥ ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥ ਸਾਚੁ ਕਰਿ ਹਮ ਗਾਠਿ ਦੀਨੀ ਛੋਡਿ ਪਰਮ ਨਿਧਾਨੰ ॥੧॥ ਬਾਬਾ ਮਾਇਆ ਮੋਹ ਹਿਤੁ ਕੀਨ੍ਹ੍ਹ ॥ ਜਿਨਿ ਗਿਆਨੁ ਰਤਨੁ ਹਿਰਿ ਲੀਨ੍ਹ੍ਹ ॥੧॥ ਰਹਾਉ ॥ ਨੈਨ ਦੇਖਿ ਪਤੰਗੁ ਉਰਝੈ ਪਸੁ ਨ ਦੇਖੈ ਆਗਿ ॥ ਕਾਲ ਫਾਸ ਨ ਮੁਗਧੁ ਚੇਤੈ ਕਨਿਕ ਕਾਮਿਨਿ ਲਾਗਿ ॥੨॥ ਕਰਿ ਬਿਚਾਰੁ ਬਿਕਾਰ ਪਰਹਰਿ ਤਰਨ ਤਾਰਨ ਸੋਇ ॥ ਕਹਿ ਕਬੀਰ ਜਗਜੀਵਨੁ ਐਸਾ ਦੁਤੀਅ ਨਾਹੀ ਕੋਇ ॥੩॥੫॥੨੭॥
ਨੋਟ: ਪਹਿਲੀ ਤੁਕ ਦੇ ਲਫ਼ਜ਼ 'ਜਗਿ ਜੀਵਨੁ' ਅਤੇ ਅਖ਼ੀਰਲੀ ਤੁਕ ਦੇ 'ਜਗਜੀਵਨੁ' ਦਾ ਫ਼ਰਕ ਗਹੁ ਨਾਲ ਵੇਖਣ ਦੀ ਲੋੜ ਹੈ।
ਅਰਥ: ਜਗਤ ਵਿਚ (ਮਨੁੱਖ ਦੀ) ਜ਼ਿੰਦਗੀ ਅਜਿਹੀ ਹੀ ਹੈ ਜਿਹਾ ਸੁਪਨਾ ਹੈ, ਜ਼ਿੰਦਗੀ ਸੁਪਨੇ ਵਰਗੀ ਹੀ ਹੈ। ਪਰ ਅਸਾਂ ਸਭ ਤੋਂ ਉੱਚੇ (ਸੁਖਾਂ ਦੇ) ਖ਼ਜ਼ਾਨੇ-ਪ੍ਰਭੂ ਨੂੰ ਛੱਡ ਕੇ, (ਇਸ ਸੁਪਨ-ਸਮਾਨ ਜੀਵਨ ਨੂੰ) ਸਦਾ ਕਾਇਮ ਰਹਿਣ ਵਾਲਾ ਜਾਣ ਕੇ ਇਸ ਨੂੰ ਗੰਢ ਦੇ ਰੱਖੀ ਹੈ।1।
ਹੇ ਬਾਬਾ! ਅਸਾਂ ਮਾਇਆ ਨਾਲ ਮੋਹ-ਪਿਆਰ ਪਾਇਆ ਹੋਇਆ ਹੈ, ਜਿਸ ਨੇ ਸਾਡਾ ਗਿਆਨ-ਰੂਪ ਹੀਰਾ ਚੁਰਾ ਲਿਆ ਹੈ।1। ਰਹਾਉ।
ਭੰਬਟ ਅੱਖਾਂ ਨਾਲ (ਦੀਵੇ ਦੀ ਲਾਟ ਦਾ ਰੂਪ) ਵੇਖ ਕੇ ਭੁੱਲ ਜਾਂਦਾ ਹੈ, ਮੂਰਖ ਅੱਗ ਨੂੰ ਨਹੀਂ ਵੇਖਦਾ। (ਤਿਵੇਂ ਹੀ) ਮੂਰਖ ਜੀਵ ਸੋਨੇ ਤੇ ਇਸਤ੍ਰੀ (ਦੇ ਮੋਹ) ਵਿਚ ਫਸ ਕੇ ਮੌਤ ਦੀ ਫਾਹੀ ਨੂੰ ਚੇਤੇ ਨਹੀਂ ਰੱਖਦਾ।2।
ਕਬੀਰ ਆਖਦਾ ਹੈ– (ਹੇ ਭਾਈ! ਤੂੰ ਵਿਕਾਰ ਛੱਡ ਦੇਹ ਅਤੇ ਪ੍ਰਭੂ ਨੂੰ ਚੇਤੇ ਕਰ, ਉਹੀ (ਇਸ ਸੰਸਾਰ-ਸਮੁੰਦਰ ਵਿਚੋਂ) ਤਾਰਨ ਲਈ ਜਹਾਜ਼ ਹੈ, ਅਤੇ ਉਹ (ਸਾਡੇ) ਜੀਵਨ ਦਾ ਆਸਰਾ-ਪ੍ਰਭੂ ਐਸਾ ਹੈ ਕਿ ਕੋਈ ਹੋਰ ਉਸ ਵਰਗਾ ਨਹੀਂ ਹੈ।3।5। 27।
AASAA:
The life of the world is only a dream; life is just a dream. Believing it to be true, I grasped at it, and abandoned the supreme treasure. || 1 || O Father, I have enshrined love and affection for Maya, which has taken the jewel of spiritual wisdom away from me. || 1 || Pause || The moth sees with its eyes, but it still becomes entangled; the insect does not see the fire. Attached to gold and woman, the fool does not think of the noose of Death. || 2 || Reflect upon this, and abandon sin; the Lord is a boat to carry you across. Says Kabeer, such is the Lord, the Life of the World; there is no one equal to Him. || 3 || 5 || 27 ||
| |||
| ਗੁਰਮੁੱਖ ਜੀਵਨ | 31 Jan 2022 | 01:55:28 | |
Bhai Sahib Bhai Vir Singh ji da Gurmukh jivan book written by Bhai Mahan Singh Giani
| |||
| Jan 31,2022 Hukamnama Sahib | 31 Jan 2022 | 00:08:37 | |
The Daily Hukamnama Sahib from Sri Darbar Sahib Amritsar translated by Gurjit Singh Jhampur in ਪੰਜਾਬੀ and English. ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥
ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।
ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥
ਅਰਥ: ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ।
ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥
ਅਰਥ: ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧।
ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥
ਅਰਥ: ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।
ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
ਅਰਥ: ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ) ਬਚ ਜਾਂਦੇ ਹਨ।੨।
ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥
ਅਰਥ: ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।
ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥
ਅਰਥ: ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।
ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
SHALOK, THIRD MEHL:
Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. || 1 || THIRD MEHL: In egotism, one is assailed by fear; he passes his life totally troubled by fear. Egotism is such a terrible disease; he dies, to be reincarnated — he continues coming and going. Those who have such pre-ordained destiny meet with the True Guru, God Incarnate. O Nanak, by Guru’s Grace, they are redeemed; their egos are burnt away through the Word of the Shabad. || 2 || PAUREE: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. || 16 ||
| |||
| May 08,2022 Hukamnama Sahib | 30 Jul 2024 | 00:16:03 | |
The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ ਨਵੇਲੜੀਏ ਜੋਬਨਿ ਬਾਲੀ ਰਾਮ ॥ ਆਉ ਨ ਜਾਉ ਕਹੀ ਅਪਨੇ ਸਹ ਨਾਲੀ ਰਾਮ ॥ ਨਾਹ ਅਪਨੇ ਸੰਗਿ ਦਾਸੀ ਮੈ ਭਗਤਿ ਹਰਿ ਕੀ ਭਾਵਏ ॥ ਅਗਾਧਿ ਬੋਧਿ ਅਕਥੁ ਕਥੀਐ ਸਹਜਿ ਪ੍ਰਭ ਗੁਣ ਗਾਵਏ ॥ ਰਾਮ ਨਾਮ ਰਸਾਲ ਰਸੀਆ ਰਵੈ ਸਾਚਿ ਪਿਆਰੀਆ ॥ ਗੁਰਿ ਸਬਦੁ ਦੀਆ ਦਾਨੁ ਕੀਆ ਨਾਨਕਾ ਵੀਚਾਰੀਆ ॥੨॥ ਸ੍ਰੀਧਰ ਮੋਹਿਅੜੀ ਪਿਰ ਸੰਗਿ ਸੂਤੀ ਰਾਮ ॥ ਗੁਰ ਕੈ ਭਾਇ ਚਲੋ ਸਾਚਿ ਸੰਗੂਤੀ ਰਾਮ ॥ ਧਨ ਸਾਚਿ ਸੰਗੂਤੀ ਹਰਿ ਸੰਗਿ ਸੂਤੀ ਸੰਗਿ ਸਖੀ ਸਹੇਲੀਆ ॥ ਇਕ ਭਾਇ ਇਕ ਮਨਿ ਨਾਮੁ ਵਸਿਆ ਸਤਿਗੁਰੂ ਹਮ ਮੇਲੀਆ ॥ ਦਿਨੁ ਰੈਣਿ ਘੜੀ ਨ ਚਸਾ ਵਿਸਰੈ ਸਾਸਿ ਸਾਸਿ ਨਿਰੰਜਨੋ ॥ ਸਬਦਿ ਜੋਤਿ ਜਗਾਇ ਦੀਪਕੁ ਨਾਨਕਾ ਭਉ ਭੰਜਨੋ ॥੩॥ ਜੋਤਿ ਸਬਾਇੜੀਏ ਤ੍ਰਿਭਵਣ ਸਾਰੇ ਰਾਮ ॥ ਘਟਿ ਘਟਿ ਰਵਿ ਰਹਿਆ ਅਲਖ ਅਪਾਰੇ ਰਾਮ ॥ ਅਲਖ ਅਪਾਰ ਅਪਾਰੁ ਸਾਚਾ ਆਪੁ ਮਾਰਿ ਮਿਲਾਈਐ ॥ ਹਉਮੈ ਮਮਤਾ ਲੋਭੁ ਜਾਲਹੁ ਸਬਦਿ ਮੈਲੁ ਚੁਕਾਈਐ ॥ ਦਰਿ ਜਾਇ ਦਰਸਨੁ ਕਰੀ ਭਾਣੈ ਤਾਰਿ ਤਾਰਣਹਾਰਿਆ ॥ ਹਰਿ ਨਾਮੁ ਅੰਮ੍ਰਿਤੁ ਚਾਖਿ ਤ੍ਰਿਪਤੀ ਨਾਨਕਾ ਉਰ ਧਾਰਿਆ ॥੪॥੧॥ ਅਰਥ: ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ, ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤਿ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ। ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ। ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ। ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ।੧। ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ; ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ। ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ, (ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ) । (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ। ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ। ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤਿ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ।੨। (ਹੇ ਭਾਈ! ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ, (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ। ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ, ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ। (ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ) । ਹੇ ਨਾਨਕ! ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ।੩। ਹੇ ਸਹੇਲੀਏ! ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ। ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ। ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ। ਹੇ ਸਹੇਲੀਏ! ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ। | |||
| Jan 30,2022 Hukamnama Sahib | 30 Jan 2022 | 00:07:13 | |
The Daily Hukamnama Sahib from Sri Darbar Sahib Amritsar by Gurjit Singh Jhampur translated in English and Punjabi audio. Please support to spread Gurbani around the world.ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥
ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ।
ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ) ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧।
ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥
ਅਰਥ: ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨।
ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥
ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ।੧੧।
SHALOK, FOURTH MEHL:
Without serving the True Guru, the deeds which are done are only chains binding the soul. Without serving the True Guru, they find no place of rest. They die, only to be born again — they continue coming and going. Without serving the True Guru, their speech is insipid. They do not enshrine the Naam, the Name of the Lord, in the mind. O Nanak, without serving the True Guru, they are bound and gagged, and beaten in the City of Death; they depart with blackened faces. || 1 || THIRD MEHL: Some wait upon and serve the True Guru; they embrace love for the Lord’s Name. O Nanak, they reform their lives, and save their generations as well. || 2 || PAUREE: He Himself is the school, He Himself is the teacher, and He Himself brings the students to be taught. He Himself is the father, He Himself is the mother, and He Himself makes the children wise. In one place, He teaches them to read and understand everything, while in another place, He Himself makes them ignorant. Some, You summon to the Mansion of Your Presence within, when they become pleasing to Your Mind, O True Lord. That Gurmukh, whom You have blessed with greatness — that humble being is known and respected in Your True Court. || 11 ||
| |||
| Jan 29,2022 Hukamnama Sahib | 29 Jan 2022 | 00:07:28 | |
The Daily Hukamnama Sahib from Sri Darbar Sahib Amritsar including translation in English and Punjabi audio by Gurjit Singh Jhampur 9855978485 ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
Bihagre kee vaar mahalla 4 one universal creater by the grace of The Master Guru
ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥
ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ ਨੂੰ ਫਿਟਕਾਰ ਹੈ ਤੇ ਉਸ ਦੇ (ਫ਼ਕੀਰੀ-) ਜਾਮੇ ਨੂੰ ਫਿਟਕਾਰ ਹੈ।
ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ ਚਰਨ ਧੋਣੇ ਚਾਹੀਦੇ ਹਨ।੧।
ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥
ਅਰਥ: ਹੇ ਨਾਨਕ! ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ) , (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਸ਼ਬਦ ਵਿਚ (ਲੀਨ) ਰਹਿੰਦਾ ਹੈ।
ਹੇ ਨਾਨਕ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੱਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ।੨।
ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ ਆਪੇ ਵਿਦਾ ਕਰਾਵੈ ॥ ਜਿਸ ਨੋ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੋ ਹੁਕਮੁ ਮਨਾਵੈ ॥੬॥
ਪ੍ਰਭੂ ਆਪ ਹੀ ਭੁਇਂ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ। ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੇਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ।
ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿਦਾ ਕਰਦਾ ਹੈ। ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ।੬।
Bihagre kee vaar mahalla 4 one universal creater by the grace of The Master Guru A fakir understands the fakir (ideal), (being a fakir) if he goes from house to house begging, then his life is cursed and his (fakir-) clothes are cursed. If (being a Darvish) one gives up hope and anxiety and begs for the Name in the presence of SatGuru, then, O Nanak! I am a sacrifice to him, his feet should be washed.O Nanak! The world form (the tree) has (a) attachment to (the form of attachment to Maya), (on that tree) there are two (kind, Gurmukh and Munnmukh) birds, those birds do not have wings and they come They do not seem to go, (meaning, it is not known where these creatures come from and where they go.) Remains. O Nanak! By the grace of God (on whose forehead) is the true abode, they are intoxicated in the juice (form) of Naam.The Lord Himself is the earth, He Himself is the bearer of it, He Himself grows (food) and He Himself feeds, He Himself cooks and He Himself gives utensils and He Himself sits and eats. He Himself gives water and He Himself also gives water and He Himself makes the furnace. God Himself invites the Sangat and sends them away. He, on whom the Lord Himself is merciful, obeys His will (sweetening).
| |||
| Jan 28,2022 Hukamnama Sahib | 28 Jan 2022 | 00:13:50 | |
The Daily Hukamnama Sahib from Sri Darbar Sahib Amritsar including translation in English and Punjabi audio ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥
ਅਰਥ: ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧।
(ਪਰ ਇਹ ਸਿਫ਼ਤਿ-ਸਾਲਾਹ ਹੇ ਪ੍ਰਭੂ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪ੍ਰੇਰਨਾ ਕਰਦਾ ਹੈਂ।
(ਪ੍ਰਭੂ ਦੀ ਮੇਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਸਕਦਾ ਹੈ। ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) ।
ਹੇ ਪ੍ਰਭੂ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ ਵੱਸਦਾ ਹੈ। ਹੇ ਪ੍ਰਭੂ! ਜਿਸ ਤੈਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ) ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪ੍ਰੇਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਦਾ ਹਾਂ। ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੇਹਰ ਦੀ ਨਜ਼ਰ ਤੂੰ ਆਪ ਕਰਦਾ ਹੈਂ।੨।
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਚੰਗਾ ਤੇ ਕਿਸੇ ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੈੜਾ ਆਖ ਆਖ ਕੇ ਕੋਈ ਝਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਝਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਝਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।
ਜਿਸ ਮਾਲਕ ਦੇ ਆਸਰੇ ਸਦਾ ਜੀਊਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲਾ ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ।੩।
ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੌੜੀ ਚੀਜ਼ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।
ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।
ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ।੪।੧।
WADAHANS, FIRST MEHL, CHHANT:
ONE UNIVERSAL CREATOR GOD. BY THE GRACE OF THE TRUE GURU:
Why bother to wash the body which is polluted by falsehood? One’s cleansing bath is only approved, if one practices Truth. When there is Truth deep within, then one becomes True, and obtains the True Lord.
| |||
| Jan 27,2022 Hukamnama Sahib | 27 Jan 2022 | 00:15:45 | |
The Daily Hukamnama Sahib from Sri Darbar Sahib Amritsar including translation in English and Punjabi ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥
ਸਾਧਹ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾ ਰਾਮ ॥ ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ੍ਹ ਸੰਗਿ ਜਿਨ੍ਹ੍ਹ ਬਿਧਾਤਾ ਪਾਇਆ ॥ ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥ ਬਿਨਵੰਤਿ ਨਾਨਕੁ ਵਡਭਾਗਿ ਪਾਈਅਹਿ ਸਾਧ ਸਾਜਨ ਮੀਤਾ ॥੨॥
ਜਿਨੀ ਸਚੁ ਵਣੰਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ ਖਜਾਨਾ ਤਿੰਨ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ ਨ ਲੋਭੁ ਬਿਆਪੈ ਜੋ ਜਨ ਪ੍ਰਭ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥
ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥ ਗੁਰਮੁਖਿ ਮਨਹੁ ਨ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥ ਦੂਖੁ ਰੋਗੁ ਨ ਭਉ ਬਿਆਪੈ ਜਿਨ੍ਹ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿ ਆਈ ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ ਪੁੰਨੀ ਹਮਾਰੀ ॥੪॥੩॥
ਅਰਥ: ਹੇ ਸਭ ਤੋਂ ਵੱਡੇ! ਹੇ ਸਰਬ-ਗੁਣ-ਭਰਪੂਰ ਪ੍ਰਭੂ! (ਮੇਰੇ ਉੱਤੇ) ਮੇਹਰ ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਜ਼ਾ ਮਿੱਠੀ ਲੱਗਦੀ ਰਹੇ। ਹੇ ਗੋਪਾਲ! ਹੇ ਗੋਬਿੰਦ! (ਮੇਰੇ ਉਤੇ) ਦਇਆ ਕਰ, ਤਰਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਥ! ਹੇ ਬੇਅੰਤ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ।
ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ।੧।
(ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ, ਤੇ, ਅਸੀ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ! ਮੇਹਰ ਕਰ) ਤੇਰੇ ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉਤੇ ਲੱਗਦੀ ਰਹੇ (ਭਗਤ ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ ਪਵਿਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਾਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵੱਡੀ ਕਿਸਮਤ ਨਾਲ ਹੀ ਮਿਲਦੇ ਹਨ।੨।
ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ-ਥਿਰ ਰਹਿਣ ਵਾਲੇ ਹਰਿ-ਨਾਮ ਦਾ ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ ਉੱਤੇ ਨਾਹ ਕਾਮ, ਨਾਹ ਕ੍ਰੋਧ ਨਾਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ, ਉਹ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ (ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ। ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ ਹਨ ਜੋ ਸਦਾ ਲਈ ਸ਼ਾਹੂਕਾਰ ਟਿਕੇ ਰਹਿੰਦੇ ਹਨ।੩।
ਹੇ ਨਾਨਕ! ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ। (ਹੇ ਨਾਨਕ! ਗੁਰੂ ਦੀ ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ-ਵਿਆਪਕ ਕਰਤਾਰ ਪ੍ਰਭੂ ਮਨ ਤੋਂ ਨਹੀਂ ਭੁੱਲਦਾ। ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ। ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ) , ਪੂਰਬਲੇ ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ ਉਹਨਾਂ ਨੂੰ ਪ੍ਰਾਪਤ ਹੋ ਗਿਆ। ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ ਦੇ ਮਨ ਵਿਚ ਠੰਡ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ।
ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੇਰੀ ਭੀ (ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ।੪।੩।
BIHAAGRAA, FIFTH MEHL:
Grant Your Grace, O Guru, O Perfect Supreme Lord God, that I might chant the Naam, the Name of the Lord, night and day. I speak the Ambrosial Wor
| |||
| Jan 26,2022 Hukamnama Sahib | 26 Jan 2022 | 00:06:43 | |
The Daily Hukamnama Sahib from Sri Darbar Sahib Amritsar including translation in English and Punjabi by Gurjit Singh Jhampur.ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
ਅਰਥ: ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ।੧।ਰਹਾਉ।
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ। ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ। ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ।੧।
ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ।੨।
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩।
ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।
WADAHANS, THIRD MEHL, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the mind is filthy, everything is filthy; by washing the body, the mind is not cleansed. This world is deluded by doubt; hardly anyone understands this. || 1 || O my mind, chant the One Name. The True Guru has given me this treasure. || 1 || Pause || Even if one learns the Yogic postures of the Siddhas, and holds his sexual energy in check, still, the filth of the mind is not removed, and the filth of egotism is not eliminated. || 2 || This mind is not controlled by any other discipline, except the Sanctuary of the True Guru. Meeting the True Guru, one is transformed beyond description. || 3 || Prays Nanak, one who dies upon meeting the True Guru, shall be rejuvenated through the Word of the Guru’s Shabad. The filth of attachment and possessiveness shall depart, and the mind shall become pure. || 4 || 1 ||
| |||
| ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ | 25 Jan 2022 | 00:08:14 | |
The Daily Hukamnama Sahib and English Punjabi translations audio by Gurjit Singh Jhampur 9855978485. ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ।
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧।
(ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨।
(ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩।
(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।
ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯।
SORAT’H, FIRST MEHL:
The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||
| |||
| Jan 24,2022 Hukamnama Sahib | 24 Jan 2022 | 00:08:12 | |
The Daily Hukamnama Sahib from Sri Darbar Sahib Amritsar including translation in English and Punjabi audioਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧।
ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥
ਅਰਥ: ਹੇ ਮੇਰੇ ਮਨ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ! ਉਸ ਸਤਿਗੁਰੂ ਦੇ ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ।
ਨਾਨਕ ਪੂਰੈ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ ਰਜਾਇ ॥੨॥
ਅਰਥ: ਹੇ ਨਾਨਕ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖ਼ਸ਼ਸ਼ ਨਾਲ ਹੀ ਮਿਲਦਾ ਹੈ।੨।
ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ ਦੀਬਾਨਿ ਸਭਿ ਆਣਿ ਪੈਰੀ ਪਾਇਆ ॥
ਅਰਥ: ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ।
ਮਾਣਸਾ ਕਿਅਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥
ਅਰਥ: ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤਿ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ "ਰਹਿੰਦੇ ਖੁੰਹਦੇ" ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।
ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ ਕਿਨੈ ਧਿਆਇਆ ॥੧੪॥
ਅਰਥ: ਪ੍ਰਭੂ ਦੀ ਖ਼ਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ।੧੪।
SHALOK, THIRD MEHL:
One who has no faith in the True Guru, and who does not love the Word of the Shabad, shall find no peace, even though he may come and go hundreds of times. O Nanak, the Gurmukh meets the True Lord with natural ease; he is in love with the Lord. || 1 || THIRD MEHL: O mind, search for such a True Guru, by serving whom the pains of birth and death are dispelled. Doubt shall never afflict you, and your ego shall be burnt away through the Word of the Shabad. The veil of falsehood shall be torn down from within you, and Truth shall come to dwell in the mind. Peace and happiness shall fill your mind deep within, if you act according to truth and self-discipline. O Nanak, by perfect good karma, you shall meet the True Guru, and then the Dear Lord, by His Sweet Will, shall bless you with His Mercy. || 2 || PAUREE: The whole world comes under the control of one whose home is filled with the Lord, the King. He is subject to no one else’s rule, and the Lord, the King, causes everyone to fall at his feet. One may run away from the courts of other men, but where can one go to escape the Lord’s Kingdom? The Lord is such a King, who abides in the hearts of His devotees; He brings the others, and makes them stand before His devotees. The glorious greatness of the Lord’s Name is obtained only by His Grace; how few are the Gurmukhs who meditate on Him. || 14 ||
| |||
| Jan 23,2022 Hukamnama Sahib | 23 Jan 2022 | 00:15:36 | |
The Daily Hukamnama Sahib from Sri Darbar Sahib Amritsar including translation in English and Punjabi audioਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥
ਅਰਥ: ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।
ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।
ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ। (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ-ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ। ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀñਆਂ ਦੇ) ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ। ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ। ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ।੨।
ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥
ਅਰਥ: ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼। ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼। ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ।
(ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ) , ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ। ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ।੩।
ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥
ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ। (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।
ਹੇ ਪ੍ਰਭੂ! ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦ
| |||
| Jan 22,2022 Hukamnama Sahib | 22 Jan 2022 | 00:07:31 | |
The Daily Hukamnama Sahib from Sri Darbar Sahib Amritsar including the translations in Punjabi and English audio.ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥
ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
ਅਰਥ: ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ।੧।
ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥
ਅਰਥ: ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ।
ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
ਅਰਥ: ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ।੨।
ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
ਅਰਥ: ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
ਅਰਥ: ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ।੨੩।
SHALOK, THIRD MEHL:
O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. || 1 || THIRD MEHL: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. || 2 || PAUREE: Those who conceal and deny their Guru, are the most evil people. O Dear Lord, let me not even see them; they are the worst sinners and murderers. They wander from house to house, with impure minds, like wicked, forsaken women. But by great good fortune, they may meet the Company of the Holy; as Gurmukhs, they are reformed. O Lord, please be kind and let me meet the True Guru; I am a sacrifice to the Guru. || 23 ||,
| |||
| Jan 21,2022 Hukamnama Sahib | 21 Jan 2022 | 00:13:57 | |
The Daily Hukamnama Sahib from Sri Darbar Sahib Amritsar including the translations in Punjabi and English audio by Gurjit Singh Jhampur ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।
(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।
(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।
ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬।
(ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) ।
ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ
| |||
| ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ | 30 Jul 2024 | 00:07:18 | |
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ। RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 || | |||
| Jan 20,2022 Hukamnama Sahib | 20 Jan 2022 | 00:05:55 | |
The Daily Hukamnama Sahib from Sri Darbar Sahib Amritsar including translation in English and Punjabiਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਅਰਥ: ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ।੧।
ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ। ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ।੨।
ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ। ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ। ਹੇ ਨਾਨਕ! ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ।੩।
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ। ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ।੪।੨।
TILANG, SECOND HOUSE, FIFTH MEHL:
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
| |||
| Jan 19,2022 Hukamnama Sahib | 19 Jan 2022 | 00:06:28 | |
The Daily Hukamnama Sahib from Sri Darbar Sahib Amritsar including translation in Punjabi and English ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਅਰਥ: ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ।ਰਹਾਉ।
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ।੧।
ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ।੨।
(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ।੩।
ਹੇ ਨਾਨਕ! ਆਖ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ।੪।੧੫।੨੬।
SORAT’H, FIFTH MEHL:
Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 || Behind closed doors, hidden by many screensown. || 1 || O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||
| |||
| Jan 18,2022 Hukamnama Sahib | 18 Jan 2022 | 00:15:22 | |
The daily Hukamnama Sahib from Sri Darbar Sahib Amritsar including audio translation in Punjabi and English ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨ੍ਹ੍ਹਿ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨ੍ਹ੍ਹੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਹ੍ਹ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥ {ਪੰਨਾ 636}
ਅਰਥ: ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ।ਰਹਾਉ।
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ।੧।
ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ।੨।
ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ। ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ।੩।
ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ।੪।
ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ।੫।
ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ। ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।
ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ)
| |||
| Jan 17,2022 Hukamnama Sahib | 17 Jan 2022 | 00:04:27 | |
The daily Hukamnama Sahib from Sri Darbar Sahib Amritsar including audio translation in Punjabi and English Hukamnama Sahib Jen 17,2022
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ।
ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧।
ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।
DHANAASAREE, FIFTH MEHL:
People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
| |||
| Jan 16,2022 Hukamnama Sahib | 16 Jan 2022 | 00:06:30 | |
The daily Hukamnama Sahib from Sri Darbar Sahib Amritsar including audio translation in Punjabi and English ਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ {ਪੰਨਾ 672}
ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ।
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧।
ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨।
ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩।
ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬।
DHANAASAREE, FIFTH MEHL:
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 ||
| |||
| Hukamnama Sahib Sep 4,2021 | 15 Jan 2022 | 00:08:23 | |
The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।
ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।
ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।
(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।
ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।
TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 ||
| |||
| Aatmik Anand | 15 Jan 2022 | 00:00:02 | |
Starting from Today program Aatmik Anand in which you may participate sending messages or sponsor the show.
| |||
| Jan 15,2022 Hukamnama Sahib | 15 Jan 2022 | 00:05:14 | |
The daily Hukamnama Sahib from Sri Darbar Sahib Amritsar including audio translation in Punjabi and English ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 ||
| |||
| Jan 14,2022 Hukamnama Sahib | 14 Jan 2022 | 00:03:54 | |
The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
TODEE, FIFTH MEHL:
My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
| |||
| Sangrand Hukamnama Sahib | 13 Jan 2022 | 00:07:03 | |
The sangrand Hukamnama Sahib from Sri Darbar Sahib Amritsar including audio translation in Punjabi and English ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥
ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।
(ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) ।
ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ।
ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Maagh, let your cleansing bath be the dust of the Saadh Sangat, the Company of the Holy. Meditate and listen to the Name of the Lord, and give it to everyone. In this way, the filth of lifetimes of karma shall be removed, and egotistical pride shall vanish from your mind. Sexual desire and anger shall not seduce you, and the dog of greed shall depart. Those who walk on the Path of Truth shall be praised throughout the world. Be kind to all beings—this is more meritorious than bathing at the sixty-eight sacred shrines of pilgrimage and the giving of charity. That person, upon whom the Lord bestows His Mercy, is a wise person. Nanak is a sacrifice to those who have merged with God. In Maagh, they alone are known as true, unto whom the Perfect Guru is Merciful. || 12 ||
| |||
| ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ | 30 Jul 2024 | 00:07:10 | |
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥ ਅਰਥ: ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ।੧।ਰਹਾਉ। ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ।੧। ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼।੨। ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ।੩।੧।੯। RAAG DHANAASAREE, THIRD MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || I am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. || 3 || 1 || 9 || | |||
| Jan 13,2022 Hukamnama Sahib | 13 Jan 2022 | 00:03:54 | |
The daily Hukamnama Sahib from Sri Darbar Sahib Amritsar including audio translation in Punjabi and English ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥
ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ।
ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧।
ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।
TODEE, FIFTH MEHL:
My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||
| |||
| Jan 12,2022 Hukamnama Sahib | 12 Jan 2022 | 00:04:54 | |
The daily Hukamnama Sahib from Sri Darbar Sahib Amritsar including audio translation in Punjabi and English ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿਲਿ ਚਾਲੇ ਏਕੈ ਭਾਈ ॥੩॥ ਜਾ ਕਉ ਗੁਰਿ ਹਰਿ ਦੀਏ ਸੂਖਾ ॥ ਤਾ ਕਉ ਬਹੁਰਿ ਨ ਲਾਗਹਿ ਦੂਖਾ ॥ ਆਪੇ ਆਪਿ ਸਰਬ ਪ੍ਰਤਿਪਾਲ ॥ ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥
ਅਰਥ: ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ।੧।ਰਹਾਉ।
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। (ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ।੧।
(ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ) , ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ।੨।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਦਿੱਸ ਪਿਆ ਹੈ ਕਿ) ਸਾਰੇ ਹੀ ਜੀਵਾਂ ਵਿਚ ਮੇਰੇ ਪਰਮਾਤਮਾ ਦਾ ਨਿਵਾਸ ਹੈ, (ਇਸ ਵਾਸਤੇ) ਜੇਹੜਾ ਜੇਹੜਾ ਜੀਵ ਪਰਮਾਤਮਾ ਨੇ ਪੈਦਾ ਕੀਤਾ ਹੈ ਮੈਂ ਹਰੇਕ ਦਾ ਸੇਵਕ ਬਣ ਗਿਆ ਹਾਂ। ਮੈਨੂੰ ਕੋਈ ਭੀ ਜੀਵ ਆਪਣਾ ਦੁਸ਼ਮਨ ਵੈਰੀ ਨਹੀਂ ਦਿੱਸਦਾ। ਹੁਣ ਮੈਂ ਸਭਨਾਂ ਦੇ ਗਲ ਨਾਲ ਮਿਲ ਕੇ ਤੁਰਦਾ ਹਾਂ (ਜਿਵੇਂ ਅਸੀ) ਇੱਕੋ ਪਿਤਾ (ਦੇ ਪੁੱਤਰ) ਭਰਾ ਹਾਂ।੩।
ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਨੇ ਪ੍ਰਭੂ ਨੇ (ਇਹ) ਸੁਖ ਦੇ ਦਿੱਤੇ, ਉਸ ਉੱਤੇ ਦੁੱਖ ਮੁੜ ਆਪਣਾ ਜ਼ੋਰ ਨਹੀਂ ਪਾ ਸਕਦੇ। (ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਆਪ ਹੀ ਸਭਨਾਂ ਦੀ ਪਾਲਣਾ ਕਰਨ ਵਾਲਾ ਹੈ। ਉਹ ਮਨੁੱਖ ਸ੍ਰਿਸ਼ਟੀ ਦੇ ਰੱਖਿਅਕ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ।੪।੫।੧੬।
RAAMKALEE, FIFTH MEHL:
My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. || 1 || Now, I have become wise and my demons are gone. My thirst is quenched, and my attachment is dispelled. The Perfect Guru has instructed me. || 1 || Pause || In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. || 2 || Whoever You have created, I am his slave. My God dwells in all. I have no enemies, no adversaries. I walk arm in arm, like brothers, with all. || 3 || One whom the Guru, the Lord, blesses with peace, does not suffer in pain any longer. He Himself cherishes all. Nanak is imbued with the love of the Lord of the World. || 4 || 5 || 16 ||
| |||